Aj Da Hukamnama 20 April 2020

Updated : Apr 20, 2020 in Hukamnama

Aj Da Hukamnama 20 April 2020 – Sri Darbar Sahib, Amritsar

Aj Da Hukamnama 20 April 2020 – Sri Darbar Sahib, Amritsar ( Gurbani Amrit )

Amrit wele da Hukamnama from Sri Darbar Sahib, Sri Amritsar, Ang 931, 20-04-20 :Ang 931

20 April 2020 hukamnama

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥

Aj Da Hukamnama in Hindi

लाज मरंती मरि गई घूघटु खोलि चली ॥ सासु दिवानी बावरी सिर ते संक टली ॥ प्रेमि बुलाई रली सिउ मन महि सबदु अनंदु ॥ लालि रती लाली भई गुरमुखि भई निचिंदु ॥१२॥ लाहा नामु रतनु जपि सारु ॥ लबु लोभु बुरा अहंकारु ॥ लाड़ी चाड़ी लाइतबारु ॥ मनमुखु अंधा मुगधु गवारु ॥ लाहे कारणि आइआ जगि ॥ होइ मजूरु गइआ ठगाइ ठगि ॥ लाहा नामु पूंजी वेसाहु ॥ नानक सची पति सचा पातिसाहु ॥१३॥

Aj Da Hukamnama 20 April 2020


Meaning Of Ang 931 in Punjabi : 

ਅਰਥ: (ਹੇ ਪਾਂਡੇ!) (ਗੁਰੂ ਦੀ ਸਰਨ ਪੈਣ ਵਾਲੀ ਜੀਵ ਇਸਤ੍ਰੀ ਦੀ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ। (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ। ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ। ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ ॥੧੨ (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ। ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ (ਇਹ ਕਰਮ ਬੁਰਾ ਹੈ)। ਨਿੰਦਿਆ, ਖ਼ੁਸ਼ਾਮਦ, ਚੁਗ਼ਲੀ-ਇਹ ਹਰੇਕ ਕੰਮ ਮਾੜਾ ਹੈ। ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ)। ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ। ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਹੇ ਨਾਨਕ! ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ॥੧੩॥


Meaning Of Ang 931 in English: 

Meaning:

My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. ||12|| Chant the jewel of the Naam, and earn the profit of the Lord. Greed, avarice, evil and egotism; Slander, inuendo and gossip; The self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. ||13||

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!


Aj Da Hukamnama 20 April 2020 – Sri Darbar Sahib, Amritsar, aj da Mukwak

Click for More Banis

Q.1 What does mean of Hukamnama?

A Hukamnama refers to a hymn from the Guru Granth Sahib Ji which is given as an order to Sikh’s people or a historical order given by one of the Gurus of Sikhism.

Q.2 Sikhs should read Hukamnama?

yes, they should, Hukamnama is taken from Shri guru granth sahib ji that contains Sikh’s Guru Banis.

Leave a Reply

Your email address will not be published. Required fields are marked *