Aj Da Hukamnama 21 April 2020

Updated : Apr 21, 2020 in Hukamnama

Aj Da Hukamnama 21 April 2020 – Sri Darbar Sahib, Amritsar

Aj Da Hukamnama 21 April 2020 – Sri Darbar Sahib, Amritsar ( Gurbani Amrit )

Amrit wele da Hukamnama from Sri Darbar Sahib, Sri Amritsar, Ang 558, 21-04-20 :Ang 558

21 April 2020 hukamnama

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਵਡਹੰਸੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

Aj Da Hukamnama in Hindi

वडहंसु महला ३ घरु १

ੴ सतिगुर प्रसादि ॥

मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥

जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥

सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥

इसु मन कउ होरु संजमु को नाही विणु सतिगुर की सरणाइ ॥ सतगुरि मिलिऐ उलटी भई कहणा किछू न जाइ ॥३॥

भणति नानकु सतिगुर कउ मिलदो मरै गुर कै सबदि फिरि जीवै कोइ ॥ ममता की मलु उतरै इहु मनु हछा होइ ॥४॥१॥

Aj Da Hukamnama 21 April 2020


Meaning Of Ang 558 in Punjabi : 

ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।


Meaning Of Ang 558 in English: 

Meaning:

Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2|| This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru.s Shabad. The filth of attachment and possessiveness shall depart, and the mind shall become pure. || 4 || 1 ||

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!


Aj Da Hukamnama 21 April 2020 – Sri Darbar Sahib, Amritsar, aj da Mukwak

Click for More Banis

Q.1 What does mean of Hukamnama?

A Hukamnama refers to a hymn from the Guru Granth Sahib Ji which is given as an order to Sikh’s people or a historical order given by one of the Gurus of Sikhism.

Q.2 Sikhs should read Hukamnama?

yes, they should, Hukamnama is taken from Shri guru granth sahib ji that contains Sikh’s Guru Banis.

Leave a Reply

Your email address will not be published. Required fields are marked *